ਬੰਗਾ, 15 ਅਕਤੂਬਰ (ਭਾਰਤੀ) ਬੰਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਬਲਾਕ ਮੁਕੰਦਪੁਰ ਅਤੇ ਸਿੱਖਿਆ ਬਲਾਕ ਬੰਗਾ ਅਧੀਨ ਆਉਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਅਯੋਜਿਤ ਹੋਈ ਜਿਸਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ ਤੁਲੀ ਸਨ। ਜਦੋਂ ਕਿ ਪ੍ਰਧਾਨਗੀ ਬੰਗਾ ਸਕੂਲ ਦੇ ਪ੍ਰਿੰਸੀਪਲ ਸੰਦੀਪ ਵਰਮਾ ਵਲੋਂ ਕੀਤੀ ਗਈ। ਮੀਟਿੰਗ ਦਾ ਮੁੱਖ ਏਜੰਡਾ ਸਮਾਰਟ ਸਕੂਲ ਪੈਰਾਮੀਟਰ ਸਟੇਜ 2 ਸੰਬੰਧੀ ਵਿਸਥਾਰਪੂਰਵਕ ਵਿਚਾਰ ਚਰਚਾ ਰਿਹਾ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਕੂਲਾਂ ਵਿੱਚ ਸਮਾਰਟ ਸਕੂਲਾਂ ਦੇ ਉਦੇਸ਼ ਨੂੰ ਪੂਰਾ ਕਰਨ ਲਈ ਸ਼ਲਾਘਾਯੋਗ ਕੰਮ ਹੋਇਆ ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਕੂਲਾਂ ਦੀ ਨੁਹਾਰ ਬਦਲ ਗਈ ਹੈ। ਜਿਸ ਦੇ ਸਿੱਟੇ ਵਜੋਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਇਸ ਪ੍ਰਾਪਤੀ ਲਈ ਸਕੂਲਾਂ ਦਾ ਸਮੁੱਚਾ ਸਟਾਫ ਵਧਾਈ ਦਾ ਪਾਤਰ ਹੈ। ਉਹਨਾ ਕਿਹਾ ਕਿ ਵਿਭਾਗ ਵਲੋਂ ਜਾਰੀ ਕੀਤੀ ਗ੍ਰਾਂਟ ਦਾ ਸਹੀ ਪ੍ਰਯੋਗ ਹੋਇਆ। ਉਹਨਾਂ ਇਹ ਵੀ ਕਿਹਾ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅਧਿਆਪਕਾਂ ਵਲੋਂ ਬੱਚਿਆਂ ਨਾਲ ਰਾਵਤਾ ਬਣਾਈ ਰੱਖਿਆ ਗਿਆ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅਮਰੀਕ ਸਿੰਘ ਦੱਸਿਆ ਕਿ ਵਿਭਾਗ ਦਾ ਟੀਚਾ ਹੈ ਕਿ ਉੱਚ ਮਿਆਰੀ ਵਿੱਦਿਆ ਲਈ ਜ਼ਿਲ੍ਹੇ ਦੇ ਰਹਿੰਦੇ ਸਕੂਲਾਂ ਨੂੰ ਵੀ ਸਮਾਰਟ ਸਕੂਲ ਬਣਾਇਆ ਜਾਵੇ ਜਿਸ ਲਈ ਲੋੜੀਂਦੇ ਪੈਰਾਮੀਟਰ ਅਪਣਾਉੰਣ ਦੀ ਲੋੜ ਹੈ। ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ ਵਰਮਾ ਜੀ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ ਝਿੱਕਾ, ਪ੍ਰਿਸੀਪਲ ਅਮਰਜੀਤ ਖਟਕੜ, ਪ੍ਰਮੋਦ ਭਾਰਤੀ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ।ਫੋਟੋ ਕੈਪਸ਼ਨ:ਸਿੱਖਿਆ ਬਲਾਕਾਂ ਦੇ ਸਕੂਲ ਮੁਖੀਆਂ ਨੂੰ ਸਮਾਰਟ ਸਕੂਲ ਬਣਾਉਣ ਹਿੱਤ ਵਰਤੇ ਜਾਣ ਵਾਲੇ ਪੈਰਾਮੀਟਰਾਂ ਸੰਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ ਤੁਲੀ

Leave a Reply

Your email address will not be published. Required fields are marked *